ਟਰੱਕ ਨੇ ਦਰੜ੍ਹਿਆ ਸਕੂਟੀ ਸਵਾਰ
ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਦੇ ਵਿੱਚ ਸੜਕ ਹਾਦਸੇ ਲਗਾਤਾਰ ਵਧਦੇ ਜਾ ਰਹੇ ਹਨ। ਪਿੰਡ ਸੈਦਪੁਰਾ ਨਜ਼ਦੀਕ ਸੜਕ ਹਾਦਸੇ ਵਿੱਚ ਇੱਕ ਸਕੂਟਰੀ ਸਵਾਰ ਸ਼ਖ਼ਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਪਾਲ ਸਿੰਘ ਵਾਸੀ ਸੈਦਪੁਰਾ ਵਜੋਂ ਹੋਈ। ਮ੍ਰਿਤਕ ਦੇ ਪੁੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਪਾਲ ਸਿੰਘ ਸਕੂਟਰੀ ‘ਤੇ ਸਵਾਰ ਹੋ ਕੇ ਸਰਹਿੰਦ ਤੋਂ ਆਪਣੇ ਘਰ ਵੱਲ ਜਾ ਰਹੇ ਸੀ ਕਿ ਪਿੰਡ ਸੈਦਪੁਰਾ ਨਜ਼ਦੀਕ ਟਰੱਕ ਨਾਲ ਸਕੂਟਰੀ ਦੀ ਟੱਕਰ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਨਬੀਪੁਰ ਪੁਲਿਸ ਚੌਂਕੀ ਦੇ ਏ.ਐੱਸ.ਆਈ. ਹਰਦਮ ਸਿੰਘ ਨੇ ਦੱਸਿਆ ਕਿ ਪਾਲ ਸਿੰਘ ਦੇ ਪੁੱਤਰ ਜਰਨੈਲ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।