ਪਰਚੇ ਰੱਦ ਕਰਵਾਉਣ ਲਈ ਪਿੰਡ ਵਾਸੀਆਂ ਨੇ ਥਾਣੇ ਦਾ ਕੀਤਾ ਘਿਰਾਓ
ਤਰਨਤਾਰਨ: ਪਿੰਡ ਤੁੜ ਦੀ ਪੰਚਾਇਤ ਵੱਲੋਂ ਪਿੰਡ ’ਚ ਹੋਏ ਬਲਾਤਕਾਰ ਦੇ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਝੂਠਾ ਕੇਸ ਦਰਜ ਕਰਨ ਦੇ ਵਿਰੋਧ ’ਚ ਥਾਣਾ ਸਿਟੀ ਤਰਨਤਾਰਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਨੇ ਬਲਾਤਕਾਰ ਦੇ ਮਾਮਲੇ ’ਚ ਕੁਝ ਪਿੰਡ ਵਾਸੀਆਂ ’ਤੇ ਝੂਠਾ ਕੇਸ ਦਰਜ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ। ਜਿਸ ਕਾਰਨ ਪਿੰਡ ਵਾਸੀਆਂ ਨੇ ਪਰਚੇ ਰੱਦ ਕਰਵਾਉਣ ਲਈ ਥਾਣੇ ਦਾ ਘਿਰਾਓ ਕੀਤਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਪਰਚੇ ਰੱਦ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ ਕਰ ਦੇਣਗੇ।