ਔਰਤਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ
ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ ਤੇ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਦਾ ਐਲਾਨ ਕੀਤਾ ਗਿਆ ਸੀ ਜੋ ਕਿ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਇਸ ਐਲਾਨ ਤੋਂ ਬਾਅਦ ਔਰਤਾਂ ’ਚ ਖੁਸ਼ੀ ਦੀ ਲਹਿਰ ਹੈ ਤੇ ਔਰਤਾਂ ਸਰਕਾਰ ਦਾ ਧੰਨਵਾਦ ਕਰ ਰਹੀਆਂ ਹਨ। ਔਰਤਾਂ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸ਼ਲਾਘਾਯੋਗ ਕਦਮ ਹੈ ਕਿਉਂਕਿ ਔਰਤਾਂ ਨੂੰ ਆਪਣੀ ਨੌਕਰੀ ਤੇ ਜਾਣ ਸਮੇਂ ਕਾਫ਼ੀ ਕਿਰਾਇਆ ਭਰਨਾ ਪੈਂਦਾ ਸੀ ਤੇ ਹੁਣ ਇਸ ਤੋਂ ਰਾਹਤ ਮਿਲੇਗੀ।