PUNJAB POLITICS: ਨੌਜਵਾਨਾਂ ਨੇ ਝਾੜੂ ਛੱਡ ਫੜੀ ਤੱਕੜੀ - ਨੌਜਵਾਨਾਂ ਨੇ ਝਾੜੂ ਛੱਡ ਫੜ੍ਹੀ ਤੱਕੜੀ
ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਨੂੰ ਲੈਕੇ ਸਿਆਸੀ ਅਖਾੜਾ ਮਘਦਾ ਜਾ ਰਿਹਾ ਹੈ।ਇਸ ਦੌਰਾਨ ਵੱਡੇ ਸਿਆਸੀ ਆਗੂਆਂ ਤੇ ਵਰਕਰ ਵੱਲੋਂ ਪਾਰਟੀਆਂ ਛੱਡ ਹੋਰ ਪਾਰਟੀਆਂ ਦੇ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।ਇਸਦੇ ਚੱਲਦੇ ਹੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਵਰਕਰ ਆਪ ਦਾ ਸਾਥ ਛੱਡ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਗਏ ਹਨ।ਇਨ੍ਹਾਂ ਨੌਜਵਾਨਾਂ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਦੀਦਾਰ ਸਿੰਘ ਭੱਟੀ ਨੇ ਸ਼ਮੂਲੀਅਤ ਕਰਵਾਈ। ਇਸ ਮੌਕੇ ਸੀਨੀਅਰ ਯੂਥ ਆਗੂ ਗੁਰਜਿੰਦਰ ਸਿੰਘ ਗੁਰੀ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਬਣਾਉਣ ਵਿਚ ਨੌਜਵਾਨਾਂ ਦਾ ਅਹਿਮ ਰੋਲ ਹੁੰਦਾ ਹੈ ।