2022 ਦੀਆਂ ਚੋਣਾਂ ਲਈ ਯੂਥ ਅਕਾਲੀ ਦਲ ਨੇ ਖਿੱਚੀ ਤਿਆਰੀ - ਕੈਪਟਨ ਅਮਰਿੰਦਰ ਸਿੰਘ
ਜਲੰਧਰ: 2022 ਦੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਤਹਿਤ ਹੀ ਯੂਥ ਅਕਾਲੀ ਦਲ ਵੱਲੋਂ ਸ਼ਹਿਰ ’ਚ ਇੱਕ ਰੈਲੀ ਕੀਤੀ ਗਈ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਨੇ ਕਿਹਾ ਕਿ ਵਿਧਾਨ ਸਭਾ ’ਚ ਆਉਣ ਤੋਂ ਪਹਿਲਾ ਅਕਾਲੀ ਦਲ ਰੈਲੀਆਂ ਕਰਕੇ ਲੋਕਾਂ ਨੂੰ ਲਾਮਬੰਦ ਕਰੇਗਾ ਤੇ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਿਆ ਜਾਵੇਗਾ ਕਿ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਕਿਉਂ ਨਹੀਂ ਪੂਰੇ ਕੀਤੇ। ਇਸ ਦੇ ਨਾਲ ਉਹਨਾਂ ਨੇ ਕੋਰੋਨਾ ਦੀਆਂ ਹਦਾਇਤਾਂ ਨੂੰ ਲੈ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਤਾਂ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਸਿਰਫ ਲੋਕਾਂ ਲਈ ਇਹ ਜਾਰੀ ਕਰਦੇ ਹਨ। ਇਸ ਸਭ ’ਤੇ ਲਾਗੂ ਹੋਣੀਆਂ ਚਾਹੀਦੀਆਂ ਹਨ।