ਪੰਜਾਬ ਦੇ ਸਰਕਾਰੀ ਸਕੂਲਾਂ ਚ ਨਹੀਂ ਹਨ ਅਧਿਆਪਕ - no teachers in Punjab government schools
ਤਰਨ ਤਾਰਨ: ਸ੍ਰੀ ਗੋਇੰਦਵਾਲ ਸਾਹਿਬ ਦੇ ਸਰਕਾਰੀ ਐਲੀਮੈਂਟਰੀ ਸਕੂਲ 450 ਵਿਦਿਆਰਥੀਆਂ ਪਿੱਛੇ ਸਿਰਫ ਇਕ ਹੀ ਅਧਿਆਪਕ ਪੜ੍ਹਾਸ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਪਿਆ ਨੇ ਦੱਸਿਆ ਕਿ ਉਹਨਾਂ ਦੇ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਸਕੂਲ ਵਿਚ ਅਧਿਆਪਕਾ ਦੀ ਗਿਣਤੀ ਨਹੀਂ ਵਧੀ ਅਤੇ ਦੂਜੇ ਪਾਸੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਅਤੇ ਹੋਰ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਰਹੇ ਹਨ। ਇਸ ਮਾਮਲੇ 'ਚ ਬਲਾਕ ਸਿੱਖਿਆ ਅਫ਼ਸਰ ਦਿਲਬਾਗ ਸਿੰਘ ਨੇ ਵਿਭਾਗ ਵੱਲੋਂ ਪੱਖ ਰੱਖਦਿਆ ਕਿਹਾ ਕਿ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਹੈ ਸਰਕਾਰ ਵੱਲੋਂ ਜਲਦ ਨਵੀਂ ਭਰਤੀ ਕੀਤੀ ਜਾ ਰਹੀ ਹੈ। ਪਰ ਪੋਸਟਾਂ ਉੱਤੇ ਕੋਰਟ ਦੀ ਸਟੇਅ ਲੱਗੀ ਹੋਈ ਹੈ। ਉਨ੍ਹਾਂ ਮਾਪਿਆਂ ਨੂੰ ਵਿਸਵਾਸ਼ ਦਿੱਤਾ ਕਿ ਜਲਦ ਹੀ ਅਧਿਆਪਕਾਂ ਦਾ ਪ੍ਰਬੰਧ ਕੀਤਾ ਜਾਵੇਗਾ।