ਹਰਜਿੰਦਰ ਧਾਮੀ SGPC ਪ੍ਰਧਾਨ ਦੇ ਬਣਨ ਤੋਂ ਬਾਅਦ ਇਲਾਕੇ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ - SGPC President Harjinder Dhami
ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਰਹਿਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੋ ਕਿ ਪਿਛਲੇ ਕਈ ਸਾਲਾਂ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਣਦੇ ਆ ਰਹੇ ਹਨ, ਜਿਨ੍ਹਾਂ ਦੀ ਸੇਵਾ ਭਾਵਨਾ ਨੂੰ ਦੇਖਦਿਆਂ ਹੋਇਆ, ਉਨ੍ਹਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜੋ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 44ਵੇਂ ਪ੍ਰਧਾਨ ਬਣੇ ਹਨ। ਜਿਵੇਂ ਹੀ ਇਹ ਖ਼ਬਰ ਹੁਸ਼ਿਆਰਪੁਰ ਪਹੁੰਚੀ ਤਾਂ ਧਾਮੀ ਦੇ ਪਰਿਵਾਰ ਸਮੇਤ ਇਲਾਕੇ ਭਰ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਤੇ ਧਾਮੀ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਵਾਹਿਗੁਰੂ ਨੇ ਉਨ੍ਹਾਂ ਦੀ ਸੇਵਾ ਨੂੰ ਦੇਖਦਿਆਂ ਹੋਇਆਂ ਇਹ ਸੇਵਾ ਬਖਸ਼ੀ ਹੈ, ਹਰਜਿੰਦਰ ਸਿੰਘ ਧਾਮੀ ਵਾਹਿਗੁਰੂ ਵੱਲੋਂ ਬਖਸ਼ੀ ਇਸ ਸੇਵਾ ਨੂੰ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਨਿਭਾਉਣਗੇ। ਜਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਇਸ ਤੋਂ ਪਹਿਲਾ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਸਨ।
Last Updated : Nov 29, 2021, 8:40 PM IST