ਸਿੱਧੂ ਨਾਲ ਕੋਈ ਝਗੜਾ ਨਹੀਂ, ਉਹ ਕਾਂਗਰਸ ਦੇ ਸੀਨੀਅਰ ਲੀਡਰ ਹਨ: ਗੁਰਮੀਤ ਸਿੰਘ ਸੋਢੀ - ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ
ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਯੂਟਿਊਬ ਚੈਨਲ 'ਜਿੱਤੇਗਾ ਪੰਜਾਬ' ਰਾਹੀਂ ਮੁੜ ਜਨਤਾ ਦੇ ਰੂ-ਬ-ਰੂ ਹੋਏ। ਇਸ ਦੌਰਾਨ ਉਨ੍ਹਾਂ ਧਰਮ ਯੁੱਧ ਦਾ ਐਲਾਨ ਕੀਤਾ। ਉਨ੍ਹਾਂ ਵੱਲੋਂ ਇਸ ਐਲਾਨ ਤੋਂ ਬਾਅਦ ਸੂਬੇ ਦੀ ਸਿਆਸਤ ਤੇਜ਼ ਹੋਣ ਲੱਗ ਗਈ ਹੈ। ਇਸ 'ਤੇ ਕੈਪਟਨ ਸਰਕਾਰ ਦੇ ਵਜ਼ੀਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜੱਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਸਮਝਦਾਰ ਰਾਜਨੀਤਿਕ ਸਾਥੀ ਹਨ, ਸਿੱਧੂ ਪੰਜਾਬ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸੋਢੀ ਨੇ ਕਿਹਾ ਕਿ ਕਿਸੇ ਨੂੰ ਵੀ ਆਪਣੀ ਨਿੱਜੀ ਤਕਲੀਫ਼ ਦੱਸਣ ਦਾ ਹੱਕ ਹੈ। ਇਸ 'ਚ ਕਿਸੇ ਨੂੰ ਵੀ ਇਤਰਾਜ਼ ਨਹੀਂ ਹੋਣਾ ਚਾਹੀਦਾ ਹੈ। ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜੇਕਰ ਉਹ ਵਿਚਾਰਧਾਰਾ ਲਿਆਉਣਾ ਚਾਹੁੰਦੇ ਹਨ ਤਾਂ ਉਹ ਉਨ੍ਹਾਂ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਉਨ੍ਹਾਂ ਨਾਲ ਕੋਈ ਝਗੜਾ ਨਹੀਂ ਹੈ।