ਮਹਿਲਾਵਾਂ ਲਈ ਬਜਟ ‘ਚ ਹੋਣਾ ਚਾਹੀਦਾ ਹੈ ਕੁਝ ਖਾਸ: ਮਾਣੂਕੇ - ਵਿਧਾਇਕ ਸਰਬਜੀਤ ਕੌਰ ਮਾਣੂਕੇ
ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਾਂਗਰਸ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਐਮਐਲਏ ਹੋਸਟਲ ਸੈਕਟਰ ਚਾਰ ਤੋਂ ਵਿਧਾਨ ਸਭਾ ਤੱਕ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆ ਆਮ ਆਦਮੀ ਪਾਰਟੀ ਵੱਲੋਂ ਪੈਦਲ ਮਾਰਚ ਕੀਤਾ ਗਿਆ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਮਹਿਲਾਵਾਂ ਲਈ ਕੁਝ ਨਹੀਂ ਕੀਤਾ ਗਿਆ। ੳਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਵਲੋਂ ਦਾਅਵੇ ਵੱਡੇ ਕੀਤੇ ਜਾ ਰਹੇ ਪਰ ਉਨ੍ਹਾਂ 'ਚ ਕੋਈ ਵੀ ਪੂਰਾ ਨਹੀਂ ਹੋਇਆ।