ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜੱਥੇਬੰਦੀਆਂ ਨੇ ਕੀਤਾ ਵੱਡੇ ਪ੍ਰਦਰਸ਼ਨ ਦਾ ਐਲਾਨ - hoshiarpur news
ਹੁਸ਼ਿਆਰਪੁਰ 'ਚ ਵੱਖ-ਵੱਖ ਜੱਥੇਬੰਦੀਆਂ ਵੱਲੋਂ ਮੋਦੀ ਸਰਕਾਰ 'ਤੇ ਨਿਸ਼ਾਨੇ ਵਿੰਨੇ ਗਏ। ਮੀਡੀਆ ਦੇ ਰੂਬਰੂ ਹੁੰਦੇ ਹੋਏ ਜੱਥੇ ਦੇ ਮੈਂਬਰ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਉਨ੍ਹਾਂ ਦੇ ਇਕੱਠ ਵੱਲੋਂ 8 ਜਨਵਰੀ 2020 ਨੂੰ ਪੂਰੇ ਦੇਸ਼ 'ਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਧਰਨੇ ਨੂੰ ਲੈ ਕੇ ਉਨ੍ਹਾਂ ਮੀਟਿੰਗ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਦਾ ਵੀ ਉਨ੍ਹਾਂ ਨੇ ਵਿਰੋਧ ਕੀਤਾ।