ਆਪ ਆਗੂ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਚੁੱਕੇ ਇਹ ਵੱਡੇ ਸਵਾਲ
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਉੱਪਰ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ (Neil Garg) ਦੇ ਵੱਲੋਂ ਤਿੱਖੇ ਨਿਸ਼ਾਨੇ ਸਾਧੇ ਗਏ ਹਨ। ਆਪ ਆਗੂ ਨੇ ਕੈਪਟਨ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਹ ਗੱਲ ਪਹਿਲਾਂ ਹੀ ਕਹਿ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ (BJP) ਦੇ ਨਾਲ ਰਲੇ ਹੋਏ ਹਨ ਤੇ ਹੁਣ ਜਦੋਂ ਉਨ੍ਹਾਂ ਵੱਲੋਂ ਨਵੀਂ ਪਾਰਟੀ ਬਣਾਉਣ ਤੇ ਭਾਜਪਾ ਨਾਲ ਗੱਠਜੋੜ ਕਰਨ ਦੀ ਗੱਲ ਕਹੀ ਗਈ ਹੈ ਇਸ ਨੇ ਇਹ ਗੱਲ ਸਾਫ ਕਰ ਦਿੱਤੀ ਹੈ ਕਿ ਕੈਪਟਨ ਭਾਜਪਾ ਦੇ ਨਾਲ ਰਲੇ ਹੋਏ ਸਨ। ਉਨ੍ਹਾਂ ਕਿਹਾ ਕਿ ਜਦੋਂ ਹੁਣ ਕੈਪਟਨ ਅਮਰਿੰਦਰ ਸਿੰਘ ਸੱਤਾ ਵਿੱਚ ਨਹੀਂ ਰਹੇ ਤੇ ਭਾਜਪਾ ਨਾਲ ਗੱਠਜੋੜ ਕਰਨ ਦੇ ਲਈ ਇਹ ਕਹਿ ਰਹੇ ਹਨ ਕਿ ਪਹਿਲਾਂ ਖੇਤੀ ਕਾਨੂੰਨ ਰੱਦ ਕੀਤੇ ਜਾਣ ਤਾਂ ਹੀ ਉਹ ਪਾਰਟੀ ਨਾਲ ਗੱਠਜੋੜ ਕਰਨਗੇ। ਨੀਲ ਗਰਗ ਨੇ ਕਿਹਾ ਕਿ ਕੈਪਟਨ ਹੁਣ ਕਿਸਾਨਾਂ ਨਾਲ ਝੂਠੀ ਹਮਦਰਦੀ ਵਿਖਾਉਣ ਦੇ ਲਈ ਅਜਿਹਾ ਕਰ ਰਹੇ ਹਨ ਕਿਉਂਕਿ ਪਹਿਲਾਂ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਸ ਸਮੇਂ ਉਨ੍ਹਾਂ ਕਿਸਾਨਾਂ ਦੀ ਕਿਸੇ ਸਮੱਸਿਆ ਦੇ ਵੱਲ ਧਿਆਨ ਨਹੀਂ ਦਿੱਤਾ।