ਅੰਮ੍ਰਿਤਸਰ: ਚੋਰੀ ਦੇ ਮੋਟਰਸਾਇਕਲਾਂ ਸਮੇਤ ਮੁਲਜ਼ਮ ਕਾਬੂ
ਅੰਮ੍ਰਿਤਸਰ: ਸੂਬੇ ਵਿੱਚ ਚੋਰੀ ਦੀਆਂ ਘਟਨਾਵਾਂ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਟਰਸਾਇਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਚੋਰ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਚੋਰ ਦੇ ਕੋਲੋਂ 3 ਮੋਟਰਸਾਇਕਲ ਤੇ ਐਕਟਿਵ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀ ਮੋਟਰਸਾਇਕਲ ਚੋਰੀ ਕਰਦੇ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁੁਲਿਸ ਅਨੁਸਾਰ ਵੱਖ ਵੱਖ ਥਾਵਾਂ ਤੋਂ ਮੁਲਜ਼ਮ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦਾ ਸੀ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਪੁੱਛਗਿੱਛ ਦੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਜਤਾਈ ਗਈ ਹੈ।