ਚੋਰਾਂ ਨੇ ATM ’ਚੋਂ ਉਡਾਏ 2 ਲੱਖ - ਪੰਜਾਬ ਐਂਡ ਸਿੰਧ ਬੈਂਕ
ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਸਿੱਧਵਾਂ ਚ ਤੜਕਸਾਰ ਪੰਜਾਬ ਐਂਡ ਸਿੰਧ ਬੈਂਕ ਦੇ ਏਟੀਐਮ ਨੂੰ ਚੋਰਾਂ ਨੇ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ ਮੁਤਾਬਿਕ ਚੋਰਾਂ ਨੇ ਏਟੀਐਮ ਨੂੰ ਭੰਨ੍ਹ ਕੇ 2 ਲੱਖ 36 ਹਜ਼ਾਰ ਰੁਪਏ ਦੀ ਨਕਦੀ ਲੁੱਟੀ ਅਤੇ ਫਰਾਰ ਹੋ ਗਏ। ਮੌਕੇ ’ਤੇ ਪਹੁੰਚੇ ਡੀਐੱਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਕਬਜੇ ’ਚ ਲੈ ਲਿਆ ਹੈ। ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।