ਨਾਈਟ ਕਰਫਿਊ ’ਚ ਚੋਰਾਂ ਦੇ ਹੌਂਸਲੇ ਬੁਲੰਦ - ਚੋਰਾਂ ਦੇ ਹੌਸਲੇ ਬੁਲੰਦ
ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਾਈਟ ਕਰਫਿਊ ਲਗਾਇਆ ਗਿਆ ਹੈ, ਇਸਦੇ ਬਾਵਜੁਦ ਵੀ ਚੋਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਉਹ ਆਪਣੀ ਚੋਰੀ ਦੀਆਂ ਵਾਰਦਾਤਾਂ ਨੂੰ ਬਿਨ੍ਹਾਂ ਕਿਸੇ ਖੌਫ ਤੋਂ ਅੰਜਾਮ ਦੇ ਰਹੇ ਹਨ। ਦੱਸ ਦਈਏ ਕਿ ਅਜਨਾਲਾ ਸ਼ਹਿਰ ’ਚ ਚੋਰ ਇਲੈਕਟ੍ਰਾਨਿਕ ਦੀ ਦੁਕਾਨ ਤੋਂ ਕਰੀਬ ਤਿੰਨ ਲੱਖ ਰੁਪਏ ਦਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਚੋਰਾਂ ਨੇ ਦੁਕਾਨ ਅੰਦਰੋਂ ਕਾਫੀ ਸਾਮਾਨ ਲੈ ਕੇ ਫਰਾਰ ਹੋ ਗਏ ਹਨ। ਜਿਸ ਕਾਰਨ ਉਸਨੇ ਮੰਗ ਕੀਤੀ ਹੈ ਕਿ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।