ਅੰਮ੍ਰਿਤਸਰ ‘ਚ ਚੋਰਾਂ ਦਾ ਵੱਡਾ ਵਾਕਾ - ਪੁਲਿਸ
ਅੰਮ੍ਰਿਤਸਰ: ਦਿਨ-ਬ-ਦਿਨ ਅੰਮ੍ਰਿਤਸਰ ਵਿੱਚ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ । ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਲਾਰੇਂਸ ਰੋਡ ਦਾ ਹੈ ਜਿੱਥੇ ਇੱਕ ਬੰਦ ਪਏ ਘਰ ਵਿੱਚੋਂ ਲੱਖਾਂ ਦੀ ਚੋਰੀ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਘਰ ਦੇ ਪਰਿਵਾਰਿਕ ਮੈਂਬਰ ਬੈਂਗਲੋਰ ਗਏ ਹੋਏ ਸਨ ਤੇ ਚੋਰਾਂ ਨੇ ਬੰਦ ਪਏ ਘਰ ਨੂੰ ਹੁਣ ਨਿਸ਼ਾਨਾ ਬਣਾਇਆ। ਚੋਰਾਂ ਨੇ ਘਰ ‘ਚ ਲੱਖਾਂ ਦੀ ਚੋਰੀ ਨੂੰ ਅੰਜਾਮ ਦਿੱਤਾ ਹੈ। ਇਸ ਵਾਰਦਾਤ ਵਿੱਚ ਚੋਰ ਘਰ ਵਿੱਚੋਂ ਨਗਦੀ, ਗਹਿਣੇ ਤੇ ਘਰ ਦਾ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ। ਇਸ ਘਟਨਾ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਇਸ ਮਾਮਲੇ ਦੇ ਵਿੱਚ ਜਲਦ ਇਨਸਾਫ ਦੀ ਮੰਗ ਕੀਤੀ ਹੈ।