ਵੱਡੀ ਵਾਰਦਾਤ ! ਵੇਖੋ ਚੋਰਾਂ ਨੇ ਕਿਵੇਂ ਉਡਾਏ ਬੈਂਕ ‘ਚੋਂ ਲੱਖਾਂ ਰੁਪਏ... - ਪੁਲਿਸ
ਤਰਨਤਾਰਨ: ਸੂਬੇ ਦੇ ਵਿੱਚ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਰਨਤਾਰਨ ਦੇ ਵਿੱਚ ਚੋਰਾਂ ਨੇ ਇੱਕ ਵੱਡੀ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਚੋਰਾਂ ਨੇ ਕੋਅਪ੍ਰੇਰਿਟਵ ਬੈਂਕ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਚੋਰਾਂ ਬੈਂਕ ਦੀ ਪਿਛਲੀ ਕੰਧ ਨੂੰ ਸੰਨ੍ਹ ਲਗਾ ਕੇ ਬੈਂਕ ‘ਚੋਂ 4 ਲੱਖ 70 ਹਜ਼ਾਰ ਦੇ ਕਰੀਬ ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਬੈਂਕ ਦੇ ਮੁਲਾਜ਼ਮ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਘਟਨਾ ਦੀ ਦਰਖਾਸਤ ਬੈਂਕ ਵੱਲੋਂ ਪੁਲਿਸ ਨੂੰ ਵੀ ਦਿੱਤੀ ਗਈ ਹੈ। ਬੈਂਕ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।