ਦਿਨ ਦਿਹਾੜੇ ਚੋਰੀ ਦੀ ਘਟਨਾ ਸੀਸੀਟੀਵੀ ’ਚ ਕੈਦ - Phagwara crime news
ਜਲੰਧਰ: ਸੂਬੇ ਵਿੱਚ ਚੋਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਫਗਵਾੜਾ ਵਿੱਚ ਚੋਰਾਂ ਦੇ ਹੌਂਸਲੇ ਬੁਲੰਦ ਵਿਖਾਈ ਦੇ ਰਹੇ ਹਨ। ਸਕੂਲੀ ਸਵਾਰ ਚੋਰ ਵੱਲੋਂ ਦਿਨ ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਚੋਰ ਨੇ ਇੱਕ ਕਰਿਆਨੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਹੈ। ਚੋਰ ਦੁਕਾਨ ਵਿੱਚ ਪਏ ਰਿਫਾਇੰਡ ਘਿਓ ਦੇ ਦੋ ਪੀਪੇ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਪੀੜਤ ਦੁਕਾਨਦਾਰ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਓਧਰ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਲਦ ਹੀ ਚੋਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।