ਲੁਧਿਆਣਾ ’ਚ ਚੋਰ ਬੇਖੌਫ, ਕੀਤਾ ਇਹ ਵੱਡਾ ਕਾਰਾ ! - ludhiana crime news
ਲੁਧਿਆਣਾ: ਰਾਏਕੋਟ ਵਿੱਚ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਚੋਰਾਂ ਨੇ ਸ਼ਹਿਰ ਵਿੱਚ ਇੱਕ ਘਰ ਨੂੰ ਆਪਣਾ ਨਿਸ਼ਾਨਾ ਬਣਾਇਆ ਅਤੇ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ। ਚੋਰ ਘਰ ਦੇ ਵਿੱਚੋਂ ਨਗਦੀ, ਗਹਿਣੇ ਅਤੇ ਸਕੂਟੀ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ ਹਨ। ਘਰ ਦੇ ਜਿੰਦਰੇ ਤੋੜ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੀੜਤ ਘਰ ਦੇ ਮਾਲਿਕ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਵਿਆਹ ਸਮਾਗਮ ਵਿੱਚ ਗਿਆ ਹੋਇਆ ਸੀ ਤੇ ਜਦੋਂ ਰਾਤ ਦੇ ਸਮੇਂ ਘਰ ਆਏ ਤਾਂ ਵੇਖਿਆ ਘਰ ਦਾ ਸਮਾਨ ਖਿੱਲਰਿਆ ਪਿਆ ਸੀ ਤੇ ਚੋਰੀ ਹੋ ਚੁੱਕੀ ਸੀ। ਪਰਿਵਾਰ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਨੇ ਘਟਨਾ ਸਥਾਨ ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।