ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ - Ludhiana crime news
ਜਲੰਧਰ: ਸੂਬੇ ਵਿੱਚ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਜਲੰਧਰ ਦੇ ਵਿੱਚ ਚੋਰਾਂ ਵੱਲੋਂ ਇੱਕ ਦੁਕਾਨ ਨੂੰ ਨਿਸ਼ਾਨਾ ਬਣਾਇਆ (Thieves targeted shop) ਗਿਆ ਹੈ। ਚੋਰਾਂ ਵੱਲੋਂ ਦੁਕਾਨ ਵਿੱਚ ਪਏ ਨਸ਼ੀਲੇ ਪਦਾਰਥ ਸਮੇਤ ਨਗਦੀ ਚੋਰੀ ਕੀਤੀ ਗਈ ਹੈ। ਇਸ ਘਟਨਾ ਦੀ ਸੂਚਨਾ ਪੀੜਤ ਦੁਕਾਨਦਾਰ ਵੱਲੋਂ ਪੁਲਿਸ ਨੂੰ ਦਿੱਤੀ ਗਈ ਹੈ। ਓਧਰ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ਪੁਲਿਸ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।