ਕੰਟਨਮੈਂਟ ਯੋਨ ਐਲਾਨੇ ਪਿੰਡਾਂ 'ਚ ਸ਼ੂਰੂ ਹੋਏ ਠੀਕਰੀ ਪਹਿਰੇ - coronavirus update live
ਮਾਨਸਾ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਦੇ ਤਹਿਤ ਕੰਟਨਮੈਂਟ ਯੋਨ ਘੋਸ਼ਿਤ ਪਿੰਡਾਂ 'ਚ ਪੁਲਿਸ ਵਲੋਂ ਪਿੰਡ ਵਾਸੀਆਂ ਦੀ ਮਦਦ ਨਾਲ ਰਾਤ ਸਮੇਂ ਠੀਕਰੀ ਪਹਿਰਿਆਂ ਦੀ ਸ਼ੁਰੂਆਤ ਕੀਤੀ ਹੈ। ਜਿਸ ਨੂੰ ਲੈਕੇ ਮਾਨਸਾ ਦੇ ਪਿੰਡ ਨੰਗਲ ਕਲਾਂ 'ਚ ਰਾਤ ਸਮੇਂ ਠੀਕਰੀ ਪਹਿਰੇ ਲਗਾਏ ਜਾ ਰਹੇ ਹਨ। ਇਸ ਨੂੰ ਲੈਕੇ ਪਿੰਡ ਦੇ ਮੋਹਤਬਰਾਂ ਅਤੇ ਪੁਲਿਸ ਦਾ ਕਹਿਣਾ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਸਾਵਧਾਨੀਆਂ ਦੀ ਬਹੁਤ ਜ਼ਰੂਰੀ ਹੈ। ਜਿਸ ਦੇ ਤਹਿਤ ਪਿੰਡਾਂ 'ਚ ਠੀਕਰੀ ਪਹਿਰੇ ਲਗਾਉਣੇ ਸ਼ੁਰੂ ਕੀਤੇ ਹਨ।