ਫਰੀਦਕੋਟ ਦੇ ਇਸ ਪਿੰਡ ਦੇ ਹਿੱਸੇ ਆਇਆ ਨੈਸ਼ਨਲ ਐਵਾਰਡ - ਵੱਖ-ਵੱਖ ਕੌਮੀ ਪੁਰਸਕਾਰਾਂ ਲਈ ਚੁਣਿਆ
🎬 Watch Now: Feature Video
ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਹਰ ਪੱਖੋਂ ਬਿਹਤਰੀਨ ਕਾਰਗੁਜ਼ਾਰੀ ਵਿਖਾਉਣ ਬਦਲੇ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਨੂੰ ਇਸ ਵਰੇ ਦਾ ਦੀਨ ਦਇਆਲ ਉਪਾਧਿਆਇ ਪੰਚਾਇਤ ਸਸ਼ਕਤੀਕਰਨ ਕੌਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਹਰ ਸਾਲ ਦਿੱਤੇ ਜਾਣ ਵਾਲੇ ਇਨ੍ਹਾਂ ਪੁਰਸਕਾਰਾਂ ਵਿੱਚ ਜ਼ਿਲ੍ਹਾਂ ਪ੍ਰੀਸ਼ਦ ਗੁਰਦਾਸਪੁਰ ਤੋਂ ਬਿਨਾਂ ਸੂਬੇ ਦੀਆਂ ਦੋ ਬਲਾਕ ਸਮਿਤੀਆਂ ਅਤੇ 9 ਗ੍ਰਾਮ ਪੰਚਾਇਤਾਂ ਨੂੰ ਵੀ ਵੱਖ-ਵੱਖ ਕੌਮੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਉਕਤ ਨੈਸ਼ਨਲ ਐਵਾਰਡ ਫਰੀਦਕੋਟ ਜਿਲ੍ਹੇ ਦੇ ਇੱਕੋ ਇੱਕ ਪਿੰਡ ਮਚਾਕੀ ਕਲਾਂ ਦੇ ਹਿੱਸੇ ਆਇਆ ਹੈ। ਜਾਣਕਾਰੀ ਮੁਤਾਬਿਕ 21 ਅਪ੍ਰੈਲ ਨੂੰ ਇਹ ਐਵਾਰਡ ਦਿੱਲੀ ਵਿੱਚ ਦਿੱਤੇ ਜਾਣਗੇ ਜਿਸ ਵਿੱਚ ਇਨਾਮ ਦੇ ਤੌਰ ’ਤੇ ਨਕਦੀ ਰਾਸ਼ੀ ਅਤੇ ਪੁਰਸਕਾਰ ਸ਼ਾਮਲ ਹੋਵੇਗਾ।