ਪੰਜਾਬ

punjab

ETV Bharat / videos

ਫ਼ਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਹਜ਼ਾਰਾਂ ਕਿਸਾਨਾਂ ਤੇ ਮਹਿਲਾਵਾਂ ਨੇ ਰੇਲਵੇ ਟਰੈਕ ਕੀਤਾ ਜਾਮ

By

Published : Sep 30, 2020, 8:08 PM IST

ਫ਼ਿਰੋਜ਼ਪੁਰ: ਪੰਜਾਬ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਸਿਖਰਾਂ 'ਤੇ ਹੈ। ਕਿਸਾਨਾਂ ਦੇ ਨਾਲ-ਨਾਲ ਮਹਿਲਾ ਮੋਰਚਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸੜਕਾਂ 'ਤੇ ਹਨ। ਹਜ਼ਾਰਾਂ ਕਿਸਾਨਾਂ ਤੇ ਮਹਿਲਾਵਾਂ ਵੱਲੋਂ ਫ਼ਿਰੋਜ਼ਪੁਰ ਜੰਕਸ਼ਨ 'ਤੇ ਅੰਮ੍ਰਿਤਸਰ ਨੂੰ ਜਾਂਦੇ ਰੇਲਵੇ ਟਰੈਕ ਨੂੂੰ ਬਸਤੀ ਟੈਂਕਾਂ ਵਾਲੀ ਵਿਖੇ ਧਰਨਾ ਲਗਾ ਕੇ ਜਾਮ ਕੀਤਾ ਗਿਆ ਹੈ। ਕਿਸਾਨਾਂ ਦਾ ਇਹ ਰੇਲ ਰੋੋਕੋ ਪ੍ਰਦਰਸ਼ਨ 7ਵੇਂ ਦਿਨ ਦਾਖਲ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਵਿੱਚ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ABOUT THE AUTHOR

...view details