2022 ਦੀਆਂ ਵਿਧਾਨ ਸਭਾ ਚੋਣਾਂ ’ਚ ਸਾਰੀਆਂ ਪਾਰਟੀਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਤੋਂ ਖਤਰਾ: ਬਾਦਲ - Assembly Elections
ਫ਼ਰੀਦਕੋਟ: ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਖਤਰਾ ਹੈ। ਜੋ ਅੱਜ ਪੰਜਾਬ ਦੀ ਹਰ ਰਾਜਨੀਤਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਬਿਆਨ ਦੇ ਰਹੀ ਹੈ। ਉਨ੍ਹਾਂ ਆਪ ਪਾਰਟੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਨਿਸ਼ਾਨੇ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਲਿਆ ਜਾ ਰਿਹਾ। ਜਿਸ ਤੋਂ ਸਾਫ਼ ਜਾਹਰ ਹੈ ਕਿ 2022 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ।