100 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ - ਸ਼ੱਕ ਹੋਣ ’ਤੇ ਰੋਕਿਆ ਗਿਆ
ਫਤਿਹਗੜ੍ਹ ਸਾਹਿਬ: ਪੁਲਿਸ ਨੇ ਸੌ ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਸ ਸਬੰਧ ਦੇ ਵਿੱਚ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਫਤਿਹਗੜ੍ਹ ਸਾਹਿਬ ਮਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਮੇਤ ਬੱਸੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਰਘਵੀਰ ਸਿੰਘ ਉਰਫ਼ ਰੱਘਾ ਮੋਰਿੰਡਾ, ਹਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਬੱਸੀ ਪਠਾਣਾ ਨੂੰ ਸ਼ੱਕ ਹੋਣ ’ਤੇ ਰੋਕਿਆ ਗਿਆ ਤਾਂ ਤਾਲਾਸ਼ੀ ਦੌਰਾਨ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਿਸ 'ਤੇ ਉਕਤ ਖਿਲਾਫ ਮਾਮਲਾ ਦਰਜ ਕੀਤਾ ਗਿਆ।