ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਨੂੰ ਪੁਲਿਸ ਨੇ ਕੀਤਾ ਕਾਬੂ - ਬਠਿੰਡਾ ਪੁਲਿਸ
ਨਸ਼ਾ ਤਸਕਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਬਠਿੰਡਾ ਦੇ ਸੀਆਈਏ ਸਟਾਫ਼ ਵੱਲੋਂ ਕਾਬੂ ਕੀਤਾ ਗਿਆ ਹੈ। ਇਨ੍ਹਾਂ ਕੋਲੋਂ 130 ਨਸ਼ੇ ਦੀਆਂ ਸ਼ੀਸ਼ੀਆਂ ਅਤੇ 1300 ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਡੀਐਸਪੀ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਨਿਰੰਜਣ ਸਿੰਘ ਅਤੇ ਸੋਨੀ ਨੂੰ ਨਸ਼ਾ ਤਸਕਰੀ ਕਰਨ ਦੇ ਦੋਸ਼ ਵਜੋਂ ਕਾਬੂ ਕੀਤਾ ਗਿਆ ਸੀ ਜੋ ਕਿ ਹਰਜਿੰਦਰ ਸਿੰਘ ਨਾਂ ਦੇ ਵਿਅਕਤੀ ਕੋਲੋਂ ਨਸ਼ੀਲੀ ਗੋਲੀਆਂ ਲੈ ਕੇ ਬਠਿੰਡਾ ਅਤੇ ਹੋਰ ਖੇਤਰ ਵਿੱਚ ਸਪਲਾਈ ਕਰਦੇ ਸਨ। ਜਿਸ ਤੋਂ ਬਾਅਦ ਬਠਿੰਡਾ ਸੀਆਈਏ ਟੂ ਪੁਲਿਸ ਦੇ ਏਐੱਸਆਈ ਵੱਲੋਂ ਹਰਜਿੰਦਰ ਸਿੰਘ ਨੂੰ ਬਠਿੰਡਾ ਬੱਸ ਸਟੈਂਡ ਤੋਂ ਕਾਬੂ ਕਰ ਲਿਆ ਗਿਆ।