ਦੋ ਕੁਇੰਟਲ ਭੁੱਕੀ ਤੇ 150 ਗ੍ਰਾਮ ਅਫ਼ੀਮ ਸਣੇ 3 ਪੁਲਿਸ ਅੜਿੱਕੇ - ਫ਼ਤਿਹਗੜ੍ਹ ਅਪਡੇਅ
ਫ਼ਤਿਹਗੜ੍ਹ ਸਾਹਿਬ: ਸਰਹਿੰਦ ਪੁਲਿਸ ਨੇ ਦੋ ਕੁਇੰਟਲ ਭੁੱਕੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਤਰਖਾਣ ਮਾਜਰਾ ਦੇ ਕੱਟ 'ਤੇ ਨਾਕਾ ਲਾਇਆ ਹੋਇਆ ਸੀ, ਜਿਸ ਦੌਰਾਨ ਇੱਕ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 2 ਕੁਇੰਟਲ ਭੁੱਕੀ ਚੂਰਾ ਪੋਸਤ ਅਤੇ 150 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਟਰੱਕ 'ਚ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਇੱਕ ਰਸਤੇ ਵਿੱਚ ਉਤਰ ਕੇ ਫ਼ਰਾਰ ਹੋ ਗਿਆ। ਕਥਿਤ ਦੋਸ਼ੀ ਇਥੇ ਬਾਹਰਲੇ ਰਾਜਾਂ ਤੋਂ ਲਿਆ ਕੇ ਭੁੱਕੀ ਤੇ ਅਫੀਮ ਵੇਚਦੇ ਸਨ। ਮੁਲਜ਼ਮਾਂ ਵਿਰੁੱਧ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰ ਲਿਆ ਹੈ।