3,46,000 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ - 346,000 drug pills
ਅੰਮ੍ਰਿਤਸਰ: ਦਿਹਾਤੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 3,46,000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐਸਪੀ ਦਿਹਾਤੀ ਗੌਰਵ ਤੁਰਾ ਨੇ ਦੱਸਿਆ ਕਿ ਥਾਣਾ ਕੱਥੂਨੰਗਲ ਪੁਲਿਸ ਬੀਤੇ ਦਿਨੀ ਇੱਕ ਕਥਿਤ ਦੋਸ਼ੀ ਨੂੰ 10 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਪਿੱਛੋਂ ਜਾਂਚ ਦੌਰਾਨ ਬੀਤੇ ਦਿਨ ਵੀ ਇੱਕ ਨੌਜਵਾਨ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਸੀ। ਇਸੇ ਮਾਮਲੇ ਵਿੱਚ ਹੁਣ ਤਿੰਨ ਲੋਕਾਂ ਵੱਲੋਂ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲਿਆਉਣ ਦੀ ਸੂਚਨਾ ਮਿਲੀ, ਜਿਨ੍ਹਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਇਹ ਇੱਕ ਪ੍ਰਾਈਵੇਟ ਬੱਸ ਰਾਹੀਂ ਨਸ਼ੀਲੀਆਂ ਗੋਲੀਆਂ ਲੈ ਕੇ ਆਏ ਸਨ। ਹੋਰ ਜਾਂਚ ਲਈ ਪੁਲਿਸ ਕਥਿਤ ਦੋਸ਼ੀਆਂ ਨੂੰ ਰਿਮਾਂਡ 'ਤੇ ਲੈ ਰਹੀ ਹੈ।