ਸੰਗਰੂਰ 'ਚ ਮੁੜ ਤੋਂ ਪਾਏ ਗਏ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼
ਕੋਰੋਨਾ ਵਾਇਰਸ ਦੇ ਨਾਲ ਦੇਸ਼- ਵਿਦੇਸ਼ ਹੁਣ ਤੱਕ ਲੱਖਾਂ ਲੋਕ ਸ਼ਿਕਾਰ ਹੋ ਚੁੱਕੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਕੋਰੋਨਾ ਵਾਇਰਸ ਦੇ ਪਾਜਟਿਵ ਮਾਮਲੇ ਸਾਹਮਣੇ ਆਏ ਹਨ। ਹੁਣ ਸੰਗਰੂਰ 'ਚ ਮੁੜ ਤੋਂ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਗਰੂਰ ਦੇ ਸਿਵਲ ਸਰਜਨ ਰਾਜ ਕੁਮਾਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਨਵੇਂ ਤਿੰਨ ਸ਼ੱਕੀ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਇੱਕ ਮਾਮਲਾ ਮਨੂਕ ਤੇ ਬਾਕੀ ਦੇ ਦੋ ਮਾਮਲੇ ਸੰਗਰੂਰ ਤੇ ਸੁਨਾਮ ਤੋਂ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਹੀ ਮਰੀਜ਼ਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ ਤੇ ਮਰੀਜਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜ ਦਿੱਤੇ ਗਏ ਹਨ। ਇਨ੍ਹਾਂ ਚੋਂ 2 ਮਰੀਜ਼ ਮਹਾਰਾਸ਼ਟਰ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਯਾਤਰਾ ਕਰਕੇ ਵਾਪਸ ਪਰਤੇ ਹਨ।