ਭਿਆਨਕ ਹਾਦਸੇ ‘ਚ ਗੱਡੀ ਦੇ ਉੱਡੇ ਚਿੱਥੜੇ, 3 ਮੌਤਾਂ - ਜ਼ਖ਼ਮੀਆਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ
ਜਲੰਧਰ: ਸੂਬੇ ਦੇ ਵਿੱਚ ਭਿਆਨਕ ਸੜਕ ਹਾਦਸੇ ਵਧਦੇ ਜਾ ਰਹੇ ਹਨ। ਹੁਣ ਜਲੰਧਰ ਦੇ ਬਿਧੀਪੁਰ ਫਾਟਕ ਦੇ ਕੋਲ ਇੱਕ ਗੱਡੀ ਭਿਆਨਸ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ। ਜਾਣਕਾਰੀ ਅਨੁਸਾਰ ਇੱਕ ਸਕਾਰਪਿਓ ਗੱਡੀ ਦਾ ਟਾਇਰ ਫਟਣ ਨਾਲ ਬੇਕਾਬੂ ਹੋ ਕਿ ਗੱਡੀ ਪਲਟ ਗਈ ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕਈ ਜ਼ਖ਼ਮੀ ਹੋ ਹਨ। ਜ਼ਖ਼ਮੀਆਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਅਨੰਦਪੁਰ ਸਾਹਿਬ ਤੋਂ ਬਾਬਾ ਬਕਾਲਾ ਜਾ ਰਹੇ ਸਨ ਅਤੇ ਟਾਇਰ ਫਟਣ ਕਾਰਨ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਿਸ ਵੀ ਪਹੁੰਚੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।