Barnala Road Accident : ਸੜਕ ਹਾਦਸੇ ’ਚ ਮੋਟਰਸਾਇਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ - ਕਾਰਵਾਈ ਅਮਲ ’ਚ ਲਿਆਂਦੀ
ਬਰਨਾਲਾ: ਜ਼ਿਲ੍ਹੇ ਦਾ ਕਸਬਾ ਭਦੌੜ ਦੇ ਨਜ਼ਦੀਕ ਰੂਹ ਕੰਬਾਉ ਹਾਦਸਾ ਵਾਪਰਿਆ। ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਤਿੰਨ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਪੀੜਤ ਵਿਅਕਤੀ ਨੇ ਦੱਸਿਆ ਕਿ ਉਹ ਚਾਰੋਂ ਸਫਾਈ ਕਰਮਚਾਰੀ ਹਨ ਅਤੇ ਤਿੰਨੋਂ ਇੱਕ ਹੀ ਮੋਟਰਸਾਇਕਲ ’ਤੇ ਸਵਾਰ ਹੋ ਕੇ ਪਿੰਡ ਫੂਲੇਵਾਲਾ ਤੋਂ ਭਦੌੜ ਵੱਲ ਨੂੰ ਜਾ ਰਹੇ ਸੀ। ਰਸਤੇ ’ਚ ਪੁਲੀ ਟੁੱਟੀ ਹੋਣ ਕਾਰਨ ਮੋਟਰਸਾਇਕਲ ਦਾ ਸੰਤੁਲਨ ਵਿਗੜ ਗਿਆ ਅਤੇ ਚਾਰੋਂ ਹਾਦਸੇ ਦਾ ਸ਼ਿਕਾਰ ਹੋ ਗਏ। ਜਿਨ੍ਹਾਂ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਉਹ ਜ਼ਖਮੀ ਹੋ ਗਿਆ। ਉੱਥੇ ਹੀ ਮੌਕੇ ’ਤੇ ਪਹੁੰਚੀ ਪੁਲਿਸ ਨੇ ਧਾਰਾ 174 ਦੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।