ਸ੍ਰੀ ਫਤਿਹਗੜ੍ਹ ਸਾਹਿਬ ’ਚ ਕੋਰੋਨਾ ਨਾਲ ਤਿੰਨ ਲੋਕਾਂ ਦੀ ਮੌਤ - ਸ੍ਰੀ ਫਤਿਹਗੜ੍ਹ ਸਾਹਿਬ ’ਚ ਕੋਰੋਨਾ
ਪੰਜਾਬ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੱਸ ਦਈਏ ਕਿ ਜ਼ਿਲ੍ਹੇ ’ਚ ਕੋਰੋਨਾ ਦੇ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਤਿੰਨ ਲੋਕਾਂ ਦੀ ਮੌਤ ਵੀ ਹੋ ਗਈ ਹੈ। ਦੱਸ ਦਈਏ ਕਿ ਜ਼ਿਲ੍ਹੇ ਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 139 ਹੋ ਗਈ ਹੈ ਅਤੇ 405 ਕੋਰੋਨਾ ਪਾਜ਼ੀਟਿਵ ਮਾਮਲੇ ਹਨ। ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ 3 ਮਰੀਜਾਂ ਦੀ ਮੌਤ ਹੋ ਗਈ ਹੈ ਜੋ ਕਿ ਕੋਰੋਨਾ ਨਾਲ ਪੀੜਤ ਸੀ। ਇਨ੍ਹਾਂ ਚੋਂ ਮੰਡੀ ਗੋਬਿੰਦਗੜ੍ਹ ਦਾ 77 ਸਾਲਾ ਬਜ਼ੁਰਗ, ਪਿੰਡ ਚਨਾਲੋਂ ਦੀ 65 ਸਾਲਾ ਬਜ਼ੁਰਗ ਔਰਤ ਅਤੇ ਸਰਹਿੰਦ ਦਾ 41 ਸਾਲਾ ਨੌਜਵਾਨ ਸ਼ਾਮਲ ਹੈ।