ਤਿਲਕਰਾਜ ਕੰਬੋਜ ਨੂੰ ਅਕਾਲੀ ਦਲ ਦਾ ਸੂਬਾ ਸਕੱਤਰ ਲਗਾਉਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ - ਤਿਲਕ ਰਾਜ ਕੰਬੋਜ ਨੂੰ ਜਨਰਲ ਸਕੱਤਰ ਲਗਾਇਆ
ਫ਼ਿਰੋਜ਼ਪੁਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਵਿੱਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹੁੱਦੇਦਾਰੀਆਂ ਵੰਡੀਆਂ ਜਾ ਰਹੀਆਂ ਹਨ। ਜਿਸ ਤਹਿਤ ਕੰਬੋਜ ਯੂਥ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਤਿਲਕ ਰਾਜ ਕੰਬੋਜ ਨੂੰ ਜਨਰਲ ਸਕੱਤਰ ਪੰਜਾਬ ਲਗਾਏ ਜਾਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਗੁਰੂਹਰਸਹਾਏ ਤੋਂ ਉਮੀਦਵਾਰ ਵਰਦੇਵ ਸਿੰਘ ਨੋਨੀ ਮਾਨ ਨੇ ਤਿਲਕਰਾਜ ਨੂੰ ਸਿਰਪਾਓ ਪਾ ਕੇ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇਵਾਰੀ ਨੂੰ ਤਿਲਕ ਰਾਜ ਬਾਖੂਬੀ ਨਾਲ ਨਿਭਾਉਣਗੇ। ਇਸ ਮੌਕੇ ਵਰਦੇਵ ਸਿੰਘ ਨੋਨੀ ਮਾਨ ਨੇ ਤਿਲਕ ਰਾਜ ਕੰਬੋਜ ਦਾ ਮੂੰਹ ਮਿੱਠਾ ਕਰਵਾਇਆ ਤਿਲਕ ਰਾਜ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨੋ ਮਨੋ ਧਨੋ ਨਿਭਾਉਣਗੇ ਅਤੇ ਪਾਰਟੀ ਦੀ ਅੱਗੇ ਨਾਲੋਂ ਵੱਧ ਚੜ੍ਹ ਕੇ ਸੇਵਾ ਕਰਨਗੇ।