ਲਾਮਬੰਦ ਕਰਨ ਲਈ ਉਗਰਾਹਾਂ ਜਥੇਬੰਦੀ ਨੇ 8 ਪਿੰਡਾਂ 'ਚ ਕੱਢਿਆ ਟਰੈਕਟਰ ਮਾਰਚ - tractor march
ਮਾਨਸਾ: ਦਿੱਲੀ ਵਿੱਚ 26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਟਰੈਕਟਰ ਪਰੇਡ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਕਿਸਾਨ ਵੱਲੋਂ ਪਰੇਡ ਤੋਂ ਕੁੱਝ ਦਿਨ ਪਹਿਲਾਂ ਟਰੈਕਟਰ ਮਾਰਚ ਕੱਢਿਆ ਗਿਆ। ਇਹ ਮਾਰਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਪਿੰਡ ਭੈਣੀਬਾਘਾ ਤੋਂ ਕੱਢਿਆ ਗਿਆ। ਇੱਕ ਟਰੈਕਟਰ ਨੇ ਅੱਠ ਪਿੰਡਾਂ ਦੇ ਘਰਾਂ ਵਿੱਚ ਬੈਠੇ ਕਿਸਾਨਾਂ ਨੂੰ ਸੰਦੇਸ਼ ਭੇਜਿਆ ਕਿ ਉਹ ਦਿੱਲੀ ਪਰੇਡ ਵਿੱਚ ਸ਼ਾਮਲ ਹੋਣ। ਕਿਸਾਨ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 8 ਮਹੀਨਿਆਂ ਤੋਂ ਪੰਜਾਬ ਵਿੱਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਵਿੱਚ ਹਾਲਾਂਕਿ ਲੋਕ ਆਪਣੇ ਤੌਰ ‘ਤੇ ਪਹੁੰਚ ਰਹੇ ਹਨ, ਪਰੰਤੂ ਜਿਹੜੇ ਲੋਕ ਘਰਾਂ ਵਿੱਚ ਸੁੱਤੇ ਪਏ ਹਨ ਉਨ੍ਹਾਂ ਨੂੰ ਲਾਮਬੰਦ ਕਰਨ ਲਈ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ।