ਗੁਰੂ ਕੇ ਮਹਿਲ 'ਚ ਬਣਾਏ ਗਏ ਭੋਰਾ ਸਾਹਿਬ ਵਿਖੇ ਰਖਾਏ ਪਾਠ ਸੰਪੂਰਨ - ਭੋਰਾ ਸਾਹਿਬ
ਅੰਮ੍ਰਿਤਸਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਹੀ ਪ੍ਰੋਗਰਾਮ ਉਲੀਕੇ ਗਏ ਹਨ। ਇਸ ਲੜੀ ਦੇ ਤਹਿਤ ਅੰਮ੍ਰਿਤਸਰ ਵਿੱਚ ਸਥਿਤ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ ਗੁਰੂ ਕੇ ਮਹਿਲ ਵਿੱਚ ਭੋਰਾ ਸਾਹਿਬ ਦੀ ਸੇਵਾ ਨੂੰ ਸੰਪੰਨ ਕਰਨ ਤੋਂ ਬਾਅਦ ਰਖਾਏ ਗਏ ਪਾਠ ਦੇ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਇਸ ਦੀ ਰਹਿਨੁਮਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾ ਰਹੀ ਹੈ।