26 ਜਨਵਰੀ ਦੀ ਤਿਆਰੀ ਸਬੰਧੀ ਟਰੈਕਟਰ ਮਾਰਚ ਕੀਤਾ
ਮਾਨਸਾ: 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀ ਨੂੰ ਲੈ ਕੇ ਬੀਤੇ ਦਿਨ ਵੱਖ ਵੱਖ ਪਿੰਡਾਂ ਦੇ ਕਿਸਾਨ ਟਰੈਕਟਰ ਮਾਰਚ ’ਚ ਸ਼ਾਮਲ ਹੋਏ। ਇਸ ਮੌਕੇ ਸੂਬਾ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ, ਜੇਕਰ ਕੇਂਦਰ ਸਰਕਾਰ ਇਸ ਤਰ੍ਹਾਂ ਟਾਲ ਮਟੋਲ ਕਰਦੀ ਰਹੀ ਤਾਂ 26 ਜਨਵਰੀ (ਗਣਤੰਤਰ ਦਿਵਸ) ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਜਿਸ ਸਬੰਧੀ ਪਹਿਲਾਂ ਦੀ ਤਿਆਰੀਆਂ ਕੀਤੀਆ ਜਾ ਰਹੀਆਂ ਹਨ ਤਾਂ ਜੋ ਹੋਰ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਜਾ ਸਕੇ।