'ਹੁਣ ਹੋਵੇਗੀ ਆਰ-ਪਾਰ ਦੀ ਲੜਾਈ' - ਖੇਤੀ ਕਾਨੂੰਨਾਂ ਦਾ ਵਿਰੋਧ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਕਿਸਾਨ ਜਥੇਬੰਦੀਆਂ ਬਾਰਡਰ 'ਤੇ ਡਟ ਕੇ ਕਰ ਰਹੀਆਂ ਹਨ, ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਮਾਨਸਾ ਦੇ ਵੱਖ-ਵੱਖ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਉਸੇ ਲੜੀ ਤਹਿਤ ਮਾਨਸਾ ਦੇ ਪਿੰਡ ਖਿਆਲਾ ਦੇ ਨਗਰਾਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਟਰੈਕਟਰ ਇਕੱਠੇ ਕਰ ਕੇ ਪਿੰਡਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ 26 ਜਨਵਰੀ ਟਰੈਕਟਰ ਪਰੇਡ ਲਈ ਲੋਕਾਂ ਨੂੰ ਲਾਮਬੰਦ ਕੀਤਾ।