ਅੰਮ੍ਰਿਤਸਰ 'ਚ ਅਦਾਕਾਰਾ ਸੋਨੀਆ ਮਾਨ ਵੱਲੋਂ ਕੱਢਿਆ ਗਿਆ ਟ੍ਰੈਕਟਰ ਮਾਰਚ - ਕੁਕੜਾ ਵਾਲਾ
ਅੰਮ੍ਰਿਤਸਰ: ਅਦਾਕਾਰਾ ਸੋਨੀਆ ਮਾਨ ਵੱਲੋਂ 19 ਅਪ੍ਰੈਲ ਨੂੰ ਕੁਕੜਾ ਵਾਲਾ ਵਿਖੇ ਹੋ ਰਹੀ ਕਿਸਾਨ ਰੈਲੀ ਨੂੰ ਲੈਕੇ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਤੋਂ ਵਿਸ਼ਾਲ ਟ੍ਰੈਕਟਰ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨ ਰੈਲੀ 'ਚ ਕਿਸਾਨਾਂ, ਆੜ੍ਹਤੀਆਂ ਅਤੇ ਆਮ ਵਰਗ ਦਾ ਸਮਰਥਨ ਲੈਣ ਲਈ ਟਰੈਕਟਰ ਮਾਰਚ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਅਪੀਲ ਕੀਤੀ ਕਿ ਇਸ ਰੈਲੀ 'ਚ ਵੱਧ ਚੜ੍ਹ ਕੇ ਪੁੱਜਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਕਿਸਾਨਾਂ ਨਾਲ ਜੋੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।