ਸ਼ਹੀਦਾਂ ਦਾ ਅਸ਼ੀਰਵਾਦ ਲੈ ਦਿੱਲੀ ਨੂੰ ਰਵਾਨਾ ਕੀਤਾ ਟਰੈਕਟਰ ਮਾਰਚ - 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ
ਫਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਲਗਾਤਾਰ ਦਿੱਲੀ ਦੇ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਮਾਰਚ ਨੂੰ ਲੈ ਕੇ ਹੁਸੈਨੀਵਾਲਾ ਤੋਂ ਸ਼ਹੀਦਾਂ ਦਾ ਆਸ਼ੀਰਵਾਦ ਲੈ ਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਟਰੈਕਟਰ ਮਾਰਚ ਕੱਢਿਆ। ਮਾਰਚ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਇਹ ਲੜਾਈ ਪੰਜਾਬ ਦੀ ਕਿਸਾਨੀ ਦੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਦੇ ਭਵਿੱਖ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕ ਮੇਰੇ ਪਰਿਵਾਰ ਦੇ ਮੈਂਬਰ ਹਨ।