ਗਣਤੰਤਰ ਦਿਵਸ 'ਤੇ ਜਲੰਧਰ ਵਿਖੇ ਕਿਸਾਨਾਂ ਨੇ ਕੱਢੀ ਟਰੈਕਟਰ ਰੈਲੀ
ਜਲੰਧਰ: ਖੇਤੀ ਕਾਨੂੰਨ ਦੇ ਵਿਰੋਧ 'ਚ ਗਣਤੰਤਰ ਦਿਵਸ ਮੌਕੇ ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਟਰੈਕਟਰ ਰੈਲੀ ਕੱਢ ਰਹੇ ਹਨ। ਜਲੰਧਰ ਵਿਖੇ ਵੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਜੱਥੇਬੰਦੀਆਂ ਤੇ ਕਿਸਾਨਾਂ ਨੇ ਟਰੈਕਟਰ ਰੈਲੀ ਕੱਢੀ। ਕਿਸਾਨਾਂ ਨੇ ਕਿਹਾ ਕਿ ਲਗਾਤਾਰ ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕਾਂ 'ਚ ਵੀ ਕੇਂਦਰ ਸਰਕਾਰ ਲਗਾਤਾਰ ਆਪਣਾ ਅੜੀਅਲ ਰਵੱਈਆ ਵਿਖਾ ਰਹੀ ਹੈ, ਜਿਸ ਦੇ ਚਲਦੇ ਉਨ੍ਹਾਂ ਨੂੰ ਵਿਰੋਧ ਵਜੋਂ ਟਰੈਕਟਰ ਰੈਲੀ ਕੱਢਣੀ ਪਈ। ਕਿਸਾਨ ਆਗੂਆਂ ਨੇ ਆਖਿਆ ਕਿ ਉਹ ਅੰਦੋਲਨ 'ਚ ਸ਼ਾਮਲ ਕਿਸਾਨਾਂ ਦੀ ਹੌਸਲਾ ਅਫਜਾਈ ਲਈ ਵੀ ਇਹ ਟਰੈਕਟਰ ਰੈਲੀ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।