ਵਪਾਰੀਆਂ ਨੇ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਮਨਾਇਆ ਸ਼ਹੀਦੀ ਦਿਵਸ - ਸ਼ਹੀਦੀ ਦਿਵਸ
ਮਾਨਸਾ: ਇੱਥੋਂ ਦੀ ਵਪਾਰਕ ਜਥੇਬੰਦੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਉਂਦਿਆਂ ਉਨ੍ਹਾਂ ਕਿਹਾ ਕਿ ਅੱਜ ਮੁੱਖ ਲੋੜ ਹੈ ਕਿ ਸਾਡੇ ਆਜ਼ਾਦੀ ਦੇ ਪਰਵਾਨਿਆਂ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੀ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਕਾਲੇ ਅੰਗਰੇਜ਼ਾਂ ਦਾ ਰਾਜ ਹੈ ਜਿਨ੍ਹਾਂ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਮੁੱਖ ਲੋੜ ਹੈ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਨਾਲ ਮਿਲ ਕੇ ਰਹਿਣ ਦੀ ਜ਼ਰੂਰਤ ਹੈ।