ਲੁਧਿਆਣਾ 'ਚ ਟਰੇਡ ਯੂਨੀਅਨ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ - ludhiana latest news
ਲੁਧਿਆਣਾ: ਪੰਜਾਬ ਦੇ ਕਿਸਾਨ ਜਿਥੇ ਦਿੱਲੀ ਘਿਰਾਓ ਲਈ ਜਾ ਰਹੇ ਹਨ ਉਥੇ ਹੀ ਪੰਜਾਬ ਭਰ ਦੀਆਂ ਮਜ਼ਦੂਰ ਯੂਨੀਅਨ ਲਗਾਤਾਰ ਮੋਦੀ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਲੁਧਿਆਣਾ ਵਿੱਚ ਮਜ਼ਦੂਰ ਯੂਨੀਅਨਾਂ ਵੱਲੋਂ ਇਕਜੁੱਟ ਹੋ ਕੇ ਲੁਧਿਆਣਾ ਭਾਰਤ ਨਗਰ ਚੌਂਕ ਵਿੱਚ ਜਾਮ ਲਾਇਆ ਗਿਆ ਅਤੇ ਮੋਦੀ ਦੀ ਭਾਜਪਾ ਸਰਕਾਰ ਨੂੰ ਹਟਾਉਣ ਦੀ ਮੰਗ ਕੀਤੀ ਗਈ। ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਅੱਜ ਮਜ਼ਦੂਰ ਵਰਗ, ਕਿਸਾਨ ਵਰਗ, ਏਥੋਂ ਤਕ ਕਿ ਸਰਕਾਰੀ ਮੁਲਾਜ਼ਮ ਵੀ ਸੜਕਾਂ ਉੱਤੇ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਹਨ।