ਟ੍ਰੇਡ ਯੂਨੀਅਨ ਨੇ ਕਿਰਤ ਕਾਨੂੰਨਾਂ ਦੇ ਖ਼ਿਲਾਫ਼ ਰੋਸ ਮਾਰਚ ਕਰਕੇ ਫੂਕੀ ਅਰਥੀ
ਮਾਨਸਾ: ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਦੇ ਵਿੱਚ ਕੀਤੀਆਂ ਸੋਧਾਂ ਦੇ ਖਿਲਾਫ਼ ਮਾਨਸਾ ਦੇ ਸੀਪੀਆਈ ਦੇ ਦਫ਼ਤਰ ਤੋ ਲੈ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਤੱਕ ਨਾਅਰੇਬਾਜ਼ੀ ਕਰਦਿਆਂ ਹੋਇਆ ਰੋਸ ਮਾਰਚ ਕਰਕੇ ਅਰਥੀ ਫੂਕ ਮੁਜ਼ਹਾਰਾ ਕੀਤਾ ਗਿਆ। ਆਗੂ ਨੇ ਕਿਹਾ ਕਿ ਜੋ ਮੋਦੀ ਸਰਕਾਰ ਵੱਲੋਂ ਮਜ਼ਦੂਰਾਂ,ਕਿਸਾਨਾਂ ਅਤੇ ਆਮ ਲੋਕਾਂ ਦੇ ਖਿਲਾਫ਼ ਕਾਨੂੰਨ ਬਣਾਏ ਜਾ ਰਹੇ ਹਨ।ਉਸ ਦੇ ਵਿਰੋਧ ਵਿੱਚ ਅੱਜ ਇਹ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਹੈ। ਮਜ਼ਦੂਰਾਂ ਨੇ ਲਗਾਤਾਰ ਸੰਘਰਸ਼ ਕਰਕੇ ਆਪਣੇ ਹੱਕ ਵਿੱਚ ਕਾਨੂੰਨ ਬਣਾਏ ਸੀ ਤਾਂ ਉਸ ਨੇ ਪਿਛਲੇ ਸਮੇਂ ਉਨ੍ਹਾਂ ਕਾਨੂੰਨਾਂ ਨੂੰ ਰੱਦ ਕਰਕੇ ਮਜ਼ਦੂਰ ਵਿਰੋਧੀ ਕਾਨੂੰਨ ਲੈ ਕੇ ਜਿਹੜੀ ਸਰਕਾਰ ਆਈ ਹੈ। ਇੱਕ ਕਿਸਾਨਾਂ ਦੇ ਖ਼ਿਲਾਫ਼ ਤਿੰਨ ਖੇਤੀ ਵਿਰੋਧੀ ਕਾਨੂੰਨ ਪਾਸ ਜਿਹੜੇ ਕਿਸਾਨਾਂ ਜਿਹੜੇ ਕਿਸਾਨਾਂ ਦੇ ਵਿਰੋਧ ਵਿੱਚ ਹਨ। ਉਹ ਜੋ ਕਿਸਾਨ ਸੰਘਰਸ਼ ਕਰ ਰਹੇ ਹਨ ਉਨ੍ਹਾਂ ਦੇ ਹੱਕ ਵਿੱਚ 2020 ਬਿਜਲੀ ਬਿੱਲਾਂ ਲੈ ਕੇ ਉਸ ਦੇ ਵਿਰੋਧ ਵਿੱਚ ਇਹ ਸਾਰੀਆਂ ਮੰਗਾਂ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ ਅਤੇ 26 ਨਵੰਬਰ ਨੂੰ ਦੇਸ਼-ਵਿਆਪੀ ਹੜਤਾਲ ਕੀਤੀ ਜਾ ਰਹੀ ਹੈ।