ਕਿਰਤ ਕਾਨੂੰਨਾਂ ਨੂੰ ਲੈ ਕੇ ਟਰੇਡ ਜਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
ਬਰਨਾਲਾ: ਕੇਂਦਰ ਸਰਕਾਰ ਨੂੰ ਕਿਰਤ ਕਾਨੂੰਨਾਂ ਵਿੱਚ ਕੀਤੀ ਜਾ ਰਹੀ ਤਬਦੀਲੀ ਦੇ ਰੋਸ ਵਿੱਚ ਅੱਜ ਟਰੇਡ ਜਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਆੜ ਵਿੱਚ ਕੇਂਦਰ ਸਰਕਾਰ ਦੇਸ਼ ਵਿੱਚ ਕਿਰਤ ਕਾਨੂੰਨਾਂ ਨੂੰ ਤੋੜ ਕੇ 8 ਘੰਟਿਆਂ ਤੋਂ 12 ਘੰਟਿਆਂ ਦਾ ਬਣਾ ਰਹੀ ਹੈ। ਘੱਟੋ ਘੱਟ ਜੋ ਕਿ ਹਰ ਛੇ ਮਹੀਨਿਆਂ ਬਾਅਦ ਵਧਦੀ ਹੁੰਦੀ ਹੈ, ਉਸ ਨੂੰ ਵਧਾਉਣ ਸਬੰਧੀ ਤਿੰਨ ਸਾਲਾਂ ਲਈ ਰੋਕ ਲਗਾ ਦਿੱਤੀ ਹੈ। ਇਨ੍ਹਾਂ ਕਾਨੂੰਨਾਂ ਨੂੰ ਭੰਗ ਕਰਨ ਨਾਲ ਮਜ਼ਦੂਰਾਂ ਦਾ ਅਤੇ ਮੁਲਾਜ਼ਮਾਂ ਦਾ ਸ਼ੋਸ਼ਣ ਹੋਵੇਗਾ। ਜੇ ਕੇਂਦਰ ਸਰਕਾਰ ਨੇ ਕਿਰਤੀ ਵਰਗ ਦੇ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।