ਮੰਗਾਂ ਸਬੰਧੀ ਮਜ਼ਦੂਰ ਜਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਰੋਹ ਭਰਪੂਰ ਪ੍ਰਦਰਸ਼ਨ - malout update
ਸ੍ਰੀ ਮੁਕਤਸਰ ਸਾਹਿਬ: ਮਜ਼ਦੂਰ ਮੰਗਾਂ ਨੂੰ ਲੈ ਕੇ ਸਾਂਝੇ ਮੋਰਚੇ ਦੇ ਸੱਦੇ 'ਤੇ ਚਾਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਸ਼ੁੱਕਰਵਾਰ ਡੀਸੀ ਦਫਤਰ ਅੱਗੇ ਰੋਹ ਭਰਪੂਰ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ। ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਧਰਨੇ ਵਿੱਚ ਵੱਡੀ ਗਿਣਤੀ ਮਜ਼ਦੂਰ ਮਰਦ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਨਿੱਜੀਕਰਨ ਅਤੇ ਮਜ਼ਦੂਰਾਂ ਨਾਲ ਵਾਅਦਾਖਿਲਾਫੀ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮਜ਼ਦੂਰਾਂ ਨਾਲ ਕੀਤੇ ਵਾਅਦੇ ਅਤੇ ਮੰਗਾਂ ਪੂਰੇ ਨਹੀਂ ਕੀਤੇ ਜਾਂਦੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।