ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਨਿੱਤਰੇ ਵਪਾਰੀ - protested against the agriculture ordinances
ਰਾਏਕੋਟ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਹੁਣ ਵਪਾਰੀ ਵੀ ਨਿੱਤਰ ਆਏ ਹਨ। ਉਨ੍ਹਾਂ ਨੇ ਖੇਤੀ ਆਰਡੀਨੈਂਸਾਂ ਨੂੰ ਕਿਸਾਨ, ਮਜ਼ਦੂਰ ਤੇ ਛੋਟੇ ਵਪਾਰੀ ਵਿਰੋਧੀ ਕਰਾਰ ਦਿੱਤਾ ਹੈ। ਇਸ ਸਬੰਧ ਵਿੱਚ ਆਲ-ਟ੍ਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪ੍ਰਵੀਨ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉੱਘੇ ਕਾਰੋਬਾਰੀ ਹੀਰਾ ਲਾਲ ਬਾਂਸਲ ਮੁਸਕਾਨ ਕੈਟਲ ਫੀਡ ਵਾਲਿਆਂ ਸਮੇਤ ਰਾਏਕੋਟ ਸ਼ਹਿਰ ਦੀ ਕੱਪੜਾ, ਬਰਤਨ, ਕਰਿਆਨਾ, ਕੈਮਿਸਟ, ਮਨਿਆਰੀ, ਸਵਰਨਕਾਰ ਸੰਘ, ਇਲੈਕਟ੍ਰੀਕਲ ਐਸੋਸੀਏਸ਼ਨ ਦੇ ਨੁਮਾਇਦਿਆਂ ਨੇ ਸ਼ਿਕਰਤ ਕੀਤੀ।