ਗ਼ਲਤ ਪਾਰਕਿੰਗ ਕਰਨ ਵਾਲਿਆਂ 'ਤੇ ਬਰਨਾਲਾ ਦੀ ਟ੍ਰੈਫ਼ਿਕ ਪੁਲਿਸ ਹੋਈ ਸਖ਼ਤ - ਬਰਨਾਲਾ ਦੀ ਟ੍ਰੈਫ਼ਿਕ ਪੁਲਿਸ ਹੋਈ ਸਖ਼ਤ
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਬਰਨਾਲਾ ਦੀ ਟ੍ਰੈਫਿਕ ਪੁਲਿਸ ਸਖ਼ਤ ਹੋ ਚੁੱਕੀ ਹੈ। ਗ਼ਲਤ ਪਾਰਕਿੰਗ ਕਰਨ ਵਾਲਿਆਂ ਦੇ ਲਗਾਤਾਰ ਚਲਾਨ ਕੀਤੇ ਜਾ ਰਹੇ ਹਨ। ਇਸ ਸਬੰਧੀ ਟ੍ਰੈਫਿਕ ਇੰਚਾਰਜ ਸਰਦਾਰਾ ਸਿੰਘ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਗੱਡੀਆਂ ਗ਼ਲਤ ਪਾਰਕ ਕਰਨ ਨਾਲ ਵੱਡੇ ਟ੍ਰੈਫਿਕ ਜਾਮ ਲੱਗ ਰਹੇ ਹਨ। ਟ੍ਰੈਫਿਕ ਪੁਲਿਸ ਵਲੋਂ ਸ਼ਹਿਰ ਵਿੱਚ ਗਸ਼ਤ ਕਰਕੇ ਗ਼ਲਤ ਪਾਰਕਿੰਗ ਕਰਨ ਵਾਲਿਆਂ ਨੂੰ ਪਹਿਲਾਂ ਚੇਤਾਵਨੀ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਗ਼ਲਤ ਪਾਰਕ ਕੀਤੀਆਂ ਗੱਡੀਆਂ 'ਤੇ ਤਾਲਾ ਲਗਾ ਕੇ ਚਲਾਨ ਕੀਤੇ ਜਾ ਰਹੇ ਹਨ।