ਸ੍ਰੀ ਫ਼ਤਿਹਗੜ੍ਹ ਸਾਹਿਬ: ਬਾਜ਼ਾਰਾਂ ਵਿੱਚ ਬਿਨਾਂ ਮਾਸਕ ਤੋਂ ਆਉਣ ਵਾਲਿਆਂ ਦੇ ਕੱਟੇ ਜਾ ਰਹੇ ਚਲਾਨ - corona virus lockdown rules
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮੱਦੇਨਜ਼ਰ ਗਾਈਡ ਲਾਇਨ ਜਾਰੀ ਕੀਤੀਆਂ ਗਈਆਂ ਸਨ, ਜਿਸ ਦੇ ਤਹਿਤ ਬਾਜ਼ਾਰ ਦੇ ਵਿੱਚ ਬਿਨਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਲਈ 200 ਰੁਪਏ ਦਾ ਚਲਾਨ ਤੈਅ ਕੀਤਾ ਗਿਆ ਸੀ ਪਰ ਹੁਣ ਇਸ ਨੂੰ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਬਿਨਾਂ ਮਾਸਕ ਤੋਂ ਬਾਜ਼ਾਰਾਂ ਦੇ ਵਿੱਚ ਘੁੰਮਣ ਵਾਲੇ ਲੋਕਾਂ ਦੇ ਚਲਾਨ ਕਟੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਿਨਾਂ ਮਾਸਕ ਤੋਂ ਬਾਜ਼ਾਰ ਦੇ ਵਿੱਚ ਆਉਣ ਵਾਲੇ ਲੋਕਾਂ ਦੇ ਚਲਾਨ ਕੀਤੇ ਜਾ ਰਹੇ ਹਨ, ਜਿਸ ਨਾਲ ਹੁਣ ਬਹੁਤ ਫਰਕ ਪਿਆ ਹੈ। ਅਧਿਕਾਰੀ ਨੇ ਕਿਹਾ ਕਿ ਜੋ ਲੋਕ ਘਰਾਂ ਤੋਂ ਬਾਹਰ ਆ ਰਹੇ ਹਨ। ਉਨ੍ਹਾਂ ਵੱਲੋਂ ਮਾਸਕ ਦੀ ਵਰਤੋਂ ਕੀਤਾ ਜਾ ਰਹੀ ਹੈ।