ਟਰੱਕ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ - ਰਾਏਕੋਟ-ਜਗਰਾਉਂ
ਲੁਧਿਆਣਾ: ਸੋਮਵਾਰ ਨੂੰ ਰਾਏਕੋਟ-ਜਗਰਾਓਂ ਰੋਡ 'ਤੇ ਇੱਕ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਸਿੱਧੀ ਟੱਕਰ ਹੋਣ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਹੀਰਾ ਸਿੰਘ ਨੇ ਦੱਸਿਆ ਕਿ ਪਿੰਡ ਬੁਰਜ ਲਿੱਟਾਂ ਦਾ ਅਰਸ਼ਦੀਪ ਸਿੰਘ ਮੋਟਰਸਾਈਕਲ ’ਤੇ ਪਿੰਡ ਬੱਸੀਆਂ ਵੱਲ ਨੂੰ ਜਾ ਰਿਹਾ ਸੀ ਤਾਂਂ ਅੱਗਿਓ ਆ ਰਹੇ ਟਰੱਕ, ਜਿਸ ਨੂੰ ਕਰਮ ਸਿੰਘ ਚਲਾ ਰਿਹਾ ਸੀ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ’ਚ ਜਖ਼ਮੀ ਅਰਸ਼ਦੀਪ ਸਿੰਘ ਨੂੰ ਹਸਪਤਾਲ ਲਿਜਾਂਦਿਆਂ ਰਾਹ ’ਚ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Dec 8, 2020, 3:43 PM IST