ਅਜਨਾਲਾ 'ਚ ਟਰਾਂਸਪੋਰਟ ਮਾਫੀਆ ਕਰ ਰਿਹਾ ਲੋਕਾਂ ਦੀ ਲੁੱਟ : ਆਪ ਆਗੂ - ਸਰਕਾਰ ਵਲੋਂ ਪ੍ਰਾਈਵੇਟ ਟਰਾਂਸਪੋਰਟ ਨਾਲ ਮਿਲ
ਅੰਮ੍ਰਿਤਸਰ: ਅਜਨਾਲਾ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ 'ਚ ਉਨ੍ਹਾਂ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਦਿੱਲੀ ਦੇ ਮੁੱਖ ਮੰਤਰੀ ਦੀ ਨਕਲ ਕਰਦਿਆਂ ਬੱਸਾਂ 'ਚ ਔਰਤਾਂ ਲਈ ਕਿਰਾਇਆ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਆਰਟੀਆਰੀ 'ਚ 52 ਦੇ ਕਰੀਬ ਸਰਕਾਰੀ ਬੱਸਾਂ ਚੱਲਣ ਦਾ ਵੇਰਵਾ ਦਿੱਤਾ ਗਿਆ ਹੈ, ਜਦਕਿ ਅਸਲ 'ਚ ਪੰਜ ਤੋਂ ਅੱਠ ਬੱਸਾਂ ਹੀ ਸਰਕਾਰੀ ਚੱਲਦੀਆਂ ਹਨ ਅਤੇ ਬਾਕੀ ਸਾਰੀਆਂ ਪ੍ਰਾਈਵੇਟ ਬੱਸਾਂ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪ੍ਰਾਈਵੇਟ ਟਰਾਂਸਪੋਰਟ ਨਾਲ ਮਿਲ ਕੇ ਹਜ਼ਾਰਾਂ ਕਰੋੜ ਦਾ ਘਪਲਾ ਕੀਤਾ ਜਾ ਰਿਹਾ ਹੈ।