ਰਾਜਾ ਵੜਿੰਗ ਨੇ ਘਨੌਰ ਦੇ ਬੱਸ ਸਟੈਂਡ ਦਾ ਕੀਤਾ ਉਦਘਾਟਨ
ਪਟਿਆਲਾ: ਪਟਿਆਲਾ ਦੇ ਹਲਕਾ ਘਨੌਰ ਵਿਖੇ ਪਹੁੰਚੇ, ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇੇ 84 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬਣੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਸ਼ਾਮਲ ਸਨ। ਇਸ ਮੌਕੇ ਰਾਜਾ ਵੜਿੰਗ ਵੱਲੋਂ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਕਿਹਾ ਕਿ ਰਾਹੁਲ ਗਾਂਧੀ ਨੂੰ ਨਹੀਂ ਪਤਾ ਸੀ ਕਿ ਕੈਪਟਨ ਬਾਦਲਾਂ ਨਾਲ ਮਿਲਿਆ ਹੋਇਆ ਹੈ। ਰਾਜਾ ਵੜਿੰਗ ਨੇ ਕਿਹਾ ਜਿਨ੍ਹਾਂ ਨੇ ਨਸ਼ਾ ਵੇਚ ਕੇ ਪੰਜਾਬ ਦੀ ਜਵਾਨੀ ਨੂੰ ਖ਼ਰਾਬ ਕਰ ਕੀਤਾ ਹੈ। ਸਾਨੂੰ ਪਤਾ ਨਹੀ ਸੀ ਕਿ ਕੈਪਟਨ ਨੇ ਬਾਦਲਾਂ ਨਾਲ ਸਮਝੌਤਾ ਕੀਤਾ ਹੋਇਆ ਸੀ, ਜਿਸ ਕਰਕੇ ਅਸੀਂ ਪੰਜਾਬ ਦੇ ਲੋਕਾ ਕੋਲੋ ਮੁਆਫੀ ਮੰਗਦੇ ਹਾਂ।